ਪੰਜਾਬੀ ਪੂਰਬੀ (ਪੰਜਾਬੀ) - "ਖੁਸ਼ਖਬਰੀ" (ਐਮ) .3gp
==== " Words of Life", "Good News", "Gospel Songs" - Arabic, Gulf Arabic And Other Foreign Language ==== - Un pódcast de United ArabEmirates GoodNews
Categorías:
Punjabi Eastern(پنجابی) - "Good News" (M).3gp / 3gp."البنجابية الشرقية (پنجابی) - "أخبار جيدة" (M) //1 ਕੁਰਿੰਥੀ 13 - ਪਿਆਰ ਉੱਤਮ ਹੈ1ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। 2ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। 3ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। 4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ। 9ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ। 10ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ। 11ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ। 12ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ। 13ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।